Wednesday, July 9, 2025

ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸਹੂਲਤ 'ਮੁੱਖ ਮੰਤਰੀ ਸਿਹਤ ਯੋਜਨਾ'

 


🔹️ਮਾਨ ਸਰਕਾਰ ਵਲੋਂ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼
🔹️02 ਅਕਤੂਬਰ 2025 ਤੋੰ ਯੋਜਨਾ ਹੋਵੇਗੀ ਸ਼ੁਰੂ। ਪੰਜਾਬ ਦਾ ਹਰ ਵਸਨੀਕ ਹੋਵੇਗਾ ਲਾਭਪਾਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਆਗਾਜ਼ ਦਾ ਐਲਾਨ ਕੀਤਾ ਹੈ। ਇਸ ਯੋਜਨਾ ਅਧੀਨ ਸੂਬੇ ਦੇ 65 ਲੱਖ ਪਰਿਵਾਰਾਂ ਦਾ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਵਸਨੀਕ ਸੂਬੇ ’ਚ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ’ਚ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਕਰਵਾ ਸਕਣਗੇ। ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-26 ਦੇ ਬਜਟ ’ਚ ਇਸ ਯੋਜਨਾ ਦਾ ਐਲਾਨ ਕਰਦਿਆਂ 778 ਕਰੋੜ ਰੁਪਏ ਰਾਖਵੇਂ ਰੱਖੇ ਸਨ। 
ਚੰਡੀਗੜ੍ਹ ਦੇ ਮਿਉਂਸਿਪਲ ਭਵਨ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਆਗਾਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ 2 ਅਕਤੂਬਰ ਤੋਂ ਰਸਮੀ ਤੌਰ ’ਤੇ ਕੀਤੀ ਜਾਵੇਗੀ। ਉਸ ਮਗਰੋਂ ਸੂਬੇ ’ਚ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ‘ਹੈਲਥ ਕਾਰਡ’ ਬਣਾਏ ਜਾਣਗੇ, ਜਿਸ ਨੂੰ ਵਿਖਾ ਕੇ ਲੋਕ ਸੂਬੇ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ’ਚ ਬਿਨਾਂ ਕੋਈ ਪੈਸਾ ਦਿੱਤੇ ਇਲਾਜ ਕਰਵਾ ਸਕਣਗੇ।

ਮਾਨ ਨੇ ਕਿਹਾ, ‘‘ਪਹਿਲਾਂ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ, ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ’ਚ ਜ਼ਿੰਦਗੀ ਬਿਤਾਉਂਦੇ ਸਨ। ਕਈਆਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮਸਲੇ ਵੱਲ ਧਿਆਨ ਨਹੀਂ ਦਿੱਤਾ ਪਰ ਹੁਣ ‘ਆਪ’ ਵੱਲੋਂ ਸ਼ੁਰੂ ਇਸ ਸਕੀਮ ਸਦਕਾ ਸੂਬੇ ਦੇ ਕਿਸੇ ਵੀ ਵਸਨੀਕ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਆਪਣੇ ਪੱਲਿਓਂ ਇੱਕ ਵੀ ਪੈਸਾ ਨਹੀਂ ਦੇਣਾ ਪਵੇਗਾ।’’

ਸ੍ਰੀ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਵੱਲੋਂ ਲੋਕਾਂ ਨੂੂੰ ਨੀਲੇ ਤੇ ਪੀਲੇ ਕਾਰਡਾਂ ਦੇ ਚੱਕਰ ’ਚ ਉਲਝਾ ਕੇ ਰੱਖਿਆ ਜਾਂਦਾ ਸੀ ਪਰ ‘ਆਪ’ ਦੀ ਸਰਕਾਰ ਨੇ ਲੋਕਾਂ ਨੂੰ ਨੀਲੇ ਤੇ ਪੀਲੇ ਕਾਰਡਾਂ ਤੋਂ ਮੁਕਤੀ ਦਿਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵਾਂ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਮੁਫ਼ਤ ਜਾਰੀ ਕੀਤਾ ਜਾਵੇਗਾ। 

ਪੰਜਾਬ ਦੇ ਲੋਕ 2 ਅਕਤੂਬਰ ਤੋਂ ਬਾਅਦ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਸਿਹਤ ਕਾਰਡ ਬਣਵਾ ਸਕਣਗੇ। ਉਨ੍ਹਾਂ ਕਿਹਾ, ‘‘ਇਕ ਪਾਸੇ ਪ੍ਰਧਾਨ ਮੰਤਰੀ ਲੋਕਾਂ ਤੋਂ ਜਨਮ ਦਾ ਸਬੂਤ ਮੰਗ ਰਹੇ ਹਨ ਜਦਕਿ ਲੋਕ ਦਹਾਕਿਆਂ ਤੋਂ ਵੋਟ ਪਾਉਂਦੇ ਆ ਰਹੇ ਹਨ ਅਤੇ ਦੂਜੇ ਪਾਸੇ ਸਾਡੀ ਸਰਕਾਰ ਬਿਨਾਂ ਕੋਈ ਸ਼ਰਤ ਲਾਏ ਸਿਹਤ ਕਾਰਡ ਜਾਰੀ ਕਰ ਰਹੀ ਹੈ।’’ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਦੇਸ਼ ’ਚ ‘ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਗਰੀਬ ਪਰਿਵਾਰਾਂ ਦਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਦੇ ਉਲਟ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ।


‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ’ਚ ਜਿਹੜਾ ਕੰਮ 50 ਸਾਲ ਪਹਿਲਾਂ ਹੋਣਾ ਚਾਹੀਦਾ ਸੀ, ਉਹ ‘ਆਪ’ ਨੇ ਹੁਣ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ, ‘‘ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਿੱਖਿਆ ਤੇ ਸਿਹਤ ਸਿਸਟਮ ਦਾ ਮਜ਼ਬੂਤ ਹੋਣਾ ਵਧੇਰੇ ਜ਼ਰੂਰੀ ਹੈ।


ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ

ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ।

ਇੱਥੇ ਮੈਡੀਕਲ ਅਫਸਰਾਂ ਲਈ  ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ "ਗੋਲਡਨ ਆਵਰ", ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ।

ਇਹ ਕਹਿੰਦਿਆਂ ਕਿ ਜ਼ਿੰਦਗੀਆਂ ਬਚਾਉਣ ਲਈ ਇੱਕ-ਇੱਕ ਸਕਿੰਟ ਮਾਇਨੇ ਰੱਖਦਾ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਗੋਲਡਨ-ਆਵਰ ਕੇਅਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਮਰੀਜ਼ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਐਸਟੀਈਐਮਆਈ ਪ੍ਰਾਜੈਕਟ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੇ ਸਮੇਂ ਸਿਰ ਇਲਾਜ ਰਾਹੀਂ ਦਿਲ ਦੀਆਂ ਬਿਮਾਰੀਆਂ ਕਰਕੇ ਮੌਤ ਦਰ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਇਸ ਸਮਾਗਮ ਨੇ ਸਾਰੇ 23 ਜ਼ਿਲ੍ਹਿਆਂ ਦੇ ਸਪੈਸ਼ਲਿਸਟ ਡਾਕਟਰਾਂ ਨੂੰ ਇੱਕ ਮੰਚ 'ਤੇ ਲਿਆ ਕੇ ਸਾਰਿਆਂ ਲਈ ਪਹੁੰਚਯੋਗ, ਬਰਾਬਰੀ ਵਾਲੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੱਤੀ।

ਡਾਕਟਰਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਦੀ ਲਗਨ ਅਤੇ ਮੁਹਾਰਤ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਧਾਰਨਾ ਨੂੰ ਹੋਰ ਬਲ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਬਿਮਾਰੀਆਂ ਦਾ ਇਲਾਜ ਨਹੀਂ ਕਰ ਰਹੇ ਸਗੋਂ ਇੱਕ ਅਜਿਹੀ ਸਿਹਤ ਸੰਭਾਲ ਪ੍ਰਣਾਲੀ ਤਿਆਰ ਕਰ ਰਹੇ ਹਾਂ ਜੋ ਸਮੇਂ ਸਿਰ ਰੋਕਥਾਮ, ਇਲਾਜ ਅਤੇ ਹਲੀਮੀ ਨਾਲ ਸਿਹਤ ਸੰਭਾਵ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੰਦੀ ਹੈ।

ਮਨੋਰੋਗੀਆਂ, ਜਿਨ੍ਹਾਂ ਵਿੱਚ ਨਸ਼ੇ ਨਾਲ ਜੂਝ ਰਹੇ ਮਰੀਜ਼ ਵੀ ਸ਼ਾਮਲ ਹਨ, ਦੇ ਹਲੀਮੀ ਨਾਲ ਇਲਾਜ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਰੀਜ਼ਾਂ ਦੀ ਤੇਜ਼ੀ ਨਾਲ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਡਾਕਟਰੀ ਦੇਖਭਾਲ ਨਾਲ ਏਕੀਕ੍ਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਰੀਜਾਂ ਦੀ ਮਾਨਸਿਕ ਸਿਹਤ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ ਅਤੇ ਅਸੀਂ ਸਿਰਫ਼ ਇਲਾਜ ਹੀ ਨਹੀਂ ਸਗੋਂ ਉਨ੍ਹਾਂ ਨੂੰ ਮੁੜ ਵਸੇਬੇ ਅਤੇ ਸਸ਼ਕਤੀਕਰਨ ਦੇ ਮੌਕੇ ਵੀ ਪ੍ਰਦਾਨ ਕਰਾਂਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ 1,000 ਨਵੇਂ ਮੈਡੀਕਲ ਅਫਸਰਾਂ ਦੀ ਭਰਤੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਨ੍ਹਾਂ ਨੂੰ ਪੇਂਡੂ, ਸਰਹੱਦੀ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਭੇਜਣ ਤੋਂ ਪਹਿਲਾਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ-ਪੇਂਡੂ ਸਿਹਤ ਸੰਭਾਲ ਪਾੜੇ ਨੂੰ ਪੂਰਦਿਆਂ ਮਿਆਰੀ ਦੇਖਭਾਲ ਸੇਵਾਵਾਂ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਨੂੰ ਆਈਆਈਐਮ ਅਹਿਮਦਾਬਾਦ ਵਿਖੇ ਉੱਨਤ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਿਹਤ ਸੰਭਾਲ ਖੇਤਰ ਦੀ ਸਮਰੱਥਾ, ਅਤਿ-ਸੰਵੇਦਨਸ਼ੀਲ ਸਮੇਂ ਦੌਰਾਨ ਦੇਖਭਾਲ ਅਤੇ ਐਮਰਜੈਂਸੀ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਵਿਸਥਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮਾਨਸਿਕ ਸਿਹਤ ਸੇਵਾਵਾਂ ਨੂੰ ਪ੍ਰਾਇਮਰੀ ਦੇਖਭਾਲ ਵਿੱਚ ਜੋੜਨ ਲਈ ਮਨੋਰੋਗੀ ਮਾਹਿਰਾਂ ਨੂੰ ਏਮਜ਼, ਦਿੱਲੀ ਵਿਖੇ ਵਿਸ਼ੇਸ਼ ਮਨੋਰੋਗ ਦੇਖਭਾਲ ਸਿਖਲਾਈ ਪ੍ਰੋਗਰਾਮਾਂ ਲਈ ਭੇਜਿਆ ਗਿਆ ਹੈ।

ਸਿਹਤ ਮੰਤਰੀ ਨੇ ਡਾਕਟਰੀ ਸੇਵਾ ਅਤੇ ਜਨਤਕ ਸਿਹਤ ਪ੍ਰੋਗਰਾਮਾਂ ਵਿੱਚ ਡਾਕਟਰਾਂ ਦੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਵਾਸਤੇ ਰਾਜ ਪੁਰਸਕਾਰਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪੰਜਾਬ ਸੂਬਾ ਵਰਕਿੰਗ ਗਰੁੱਪਾਂ ਅਤੇ ਜ਼ਿਲ੍ਹਾ ਤਾਲਮੇਲ ਕਮੇਟੀਆਂ ਰਾਹੀਂ ਆਪਣੀਆਂ ਰੋਗ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਸਿਹਤ ਜੋਖਮਾਂ ਪ੍ਰਤੀ ਸਮੇਂ ਸਿਰ ਪ੍ਰਤੀਕਿਰਿਆ ਨੂੰ ਯਕੀਨੀ ਬਣਾ ਰਿਹਾ ਹੈ। ਯੂਨੀਵਰਸਲ ਹੈਲਥ ਕਵਰੇਜ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਮੰਤਰੀ ਨੇ ਜਨਤਕ ਸੇਵਾ ਲਈ ਡਾਕਟਰਾਂ ਅਤੇ ਜ਼ਰੂਰੀ ਦਵਾਈਆਂ ਦੀ ਮੁਫ਼ਤ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਸਿਹਤ ਮੰਤਰੀ ਨੇ ਡਾਕਟਰੀ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ "ਪੰਜਾਬ ਦੇ ਸਿਹਤ ਸੰਭਾਲ ਖੇਤਰ ਦੇ ਆਰਕੀਟੈਕਟ" ਦੱਸਿਆ। ਉਨ੍ਹਾਂ ਨੇ ਸਿਹਤ ਸੇਵਾਵਾਂ ਵਿੱਚ ਨਵੀਨਤਾ, ਬਰਾਬਰੀ ਅਤੇ ਉੱਤਮਤਾ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤਮੰਦ ਪੰਜਾਬ ਲਈ ਇੱਕ ਵਿਲੱਖਣ ਦ੍ਰਿਸ਼ਟੀਕੋਣ ਸਾਂਝਾ ਕੀਤਾ।

ਇਸ ਮੌਕੇ ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਨਵਜੋਤ ਕੌਰ, ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਪ੍ਰਿੰਸੀਪਲ ਐਸਆਈਐਚਐਫਡਬਲਯੂ ਡਾ. ਪੌਮੀ ਚਤਰਥ, ਡਾ. ਅਮਨਦੀਪ ਕੌਰ ਵੜਿੰਗ ਵੀ ਮੌਜੂਦ ਸਨ।

Monday, June 23, 2025

Punjab inducts 46 new hi-tech ambulances to boost emergency services

 

Chandigarh : Reaffirming the Chief Minister Bhagwant Singh Mann led Punjab government’s commitment to timely, accessible and quality health care in the state, Punjab Health and Family Welfare Minister Dr Balbir Singh on Friday flagged-off 46 hi-tech ambulances further enhancing the emergency medical services across the state.This expansion takes Punjab’s emergency ambulance fleet strength to 371, significantly boosting its lifesaving capabilities.

The newly inducted fleet also includes seven ‘Child Memorial Ambulances’ dedicated to Samana (Patiala) in memory of the children who tragically lost their lives in a road accident on May 7 this year.
These ambulances, equipped with cutting-edge advanced medical equipments, will serve as a tribute while strengthening emergency response in the region.
Sharing details, Dr Balbir Singh said that all newly inducted ambulances are fitted with state-of-the-art medical equipment including oxygen and ambu-bag, life saving drugs, and GPS-enabled tracking systems to ensure rapid response— 15 minutes in urban areas and 20 minutes in rural areas, which is among the best in the country and well within the international standards.
“Our goal is to further reduce this to 10 minutes, ensuring critical care reaches patients within the golden hour,” he added.
Pertinently, the 108 Ambulance Service, Punjab’s most trusted emergency response network, has served over 30 lakh citizens since its inception in 2011, providing critical care during accidents, cardiac emergencies, maternal health crises, and trauma cases.



“The 108 service is the backbone of our emergency healthcare system. With these new ambulances, we are ensuring that no call for help goes unanswered,” said Dr Balbir Singh.
The Health Minister emphasised that the first hour after an emergency is considered as the ‘golden hour’, where timely medical intervention can save lives.
The 108 ambulances, working in close coordination with the Sadak Surakhiya Force (SSF), have played a pivotal role in reducing fatalities by providing immediate on-site medical aid, he said.
Dr Balbir Singh also commended the dedicated teams of paramedics, drivers, and emergency responders for their relentless service.Meanwhile, the new ambulances will be deployed across various districts of Punjab to strengthen emergency services at the grassroots level.


These include deployments in Barnala (1), Bathinda (1), Faridkot (1), Fatehgarh Sahib (3), Fazilka (1), Ferozepur (1), Gurdaspur (2), Hoshiarpur (1), Jalandhar (1), Kapurthala (2), Ludhiana (4), Mansa (2), Moga (2), Mohali (2), Muktsar Sahib (1), Malerkotla (2), SBS Nagar (2), Pathankot (2), Patiala (11), Rupnagar (1), Sangrur (2), and Tarn Taran (1).
The event was attended by Chairman Punjab Health System Corporation (PHSC) Raman Bahl, Principal Secretary Health and Family Welfare Kumar Rahul, Managing Director PHSC Amit Talwar, Director Health services Punjab Dr. Hitinder Kaur, Director Family welfare Punjab Dr Jasminder Kaur, Director State Insurance Punjab Dr. Jaspreet Kaur, Director National Health Mission Punjab Dr Balwinder Singh, Director Procurement PHSC Dr Pawanpreet Kaur, Dr Gurharminder Singh, Additional Director, Director of environment & climate change-cum- state nodal officer, Mission Tandrust Punjab and Project Head of 108 Ambulance Service Manish Batra.

Monday, June 9, 2025

Punjab to recruit docs, rope in pvt facilities for rehab : Cheema

This step comes as the ongoing anti-drug campaign successfully disrupted drug supply lines, leading to a notable increase in individuals seeking treatment at government de-addiction centres and hospitals, Cheema said.

Punjab finance minister Harpal Singh Cheema on Monday said the cabinet sub-committee, formed to monitor Yudh Nashian Virudh drive, has decided to establish robust arrangements for the treatment of drug addicts.

The decisions included immediate recruitment of 200 psychologists on a temporary basis for six months, with the health department tasked to secure permanent recruitment in the interim.

Additionally, psychiatrists will be empanelled across various districts as required, receiving 3,000 for two hours daily to provide essential assistance to individuals striving to overcome addiction, Cheema said.

The sub-committee has also directed the health department to submit a comprehensive proposal within a week for the recruitment of all necessary health staff.

Cheema further said the number of beds in government hospitals and drug de-addiction centres has been increased by 1,000. Furthermore, if the capacity of government centres is fully utilised, the services of private nursing institutes and de-addiction centres will be utilised for an additional 1,000 beds, with the government bearing the associated costs.

The ongoing anti-drug drive has transcended into a people’s movement, with citizens providing information against drug traffickers, the minister said.

“This collective cooperation, under the leadership of chief minister Bhagwant Mann, will ensure that Punjab becomes completely a drug-free state,” Cheema said.

ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ 

ਸੂਬੇ ਭਰ ਦੇ ਸਿਵਲ ਸਰਜਨਾਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਚੰਡੀਗੜ੍ਹ, 13 ਮਈ

ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੀ ਦਿਸ਼ਾ 'ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। 

ਜ਼ਿਕਰਯੋਗ ਹੈ ਕਿ 12,977 ਵੀਐਚਐਸਐਨਸੀਜ਼ ਦੇ 1 ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ, ਜੋ ਕਿ ਜਨਤਕ ਸਿਹਤ ਪ੍ਰਤੀ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਬਲਬੀਰ ਸਿੰਘ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਵੀਐਚਐਸਐਨਸੀਜ਼ ਦੇ 100 ਤੋਂ ਵੱਧ ਮੈਂਬਰਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ।

ਮੌਜੂਦਾ ਸਿਹਤ ਮੁੱਦਿਆਂ ਨਾਲ ਨਜਿੱਠਣ ਵਿੱਚ ਵੀਐਚਐਸਐਨਸੀਜ਼ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਜਿੰਮਾ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਦੇ ਨਾਲ-ਨਾਲ ਦਸਤ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਬੰਧਨ 'ਤੇ ਧਿਆਨ ਕੇਂਦਰਿਤ ਕਰਨਾ ਹੈ।  ਉਨ੍ਹਾਂ ਦੱਸਿਆ ਕਿ ਸਾਰੀਆਂ ਆਸ਼ਾ ਵਰਕਰਾਂ ਨੂੰ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਦੇ ਹਿੱਸੇ ਵਜੋਂ ਮੱਛਰਾਂ ਦੇ ਲਾਰਵੇ ਦੀ ਪਛਾਣ ਸਬੰਧੀ ਸਿਖਲਾਈ ਦਿੱਤੀ ਗਈ ਹੈ, ਜਿਸਦਾ ਉਦੇਸ਼ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਖੜ੍ਹੇ ਪਾਣੀ, ਜੋ ਮੱਛਰਾਂ ਦੇ ਪ੍ਰਜਨਨ ਦਾ ਕਾਰਨ ਬਣਦੇ ਹਨ, ਨੂੰ ਖਤਮ ਕਰਨਾ ਹੈ। ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਜੈਵਿਕ ਨਿਯੰਤਰਣ ਉਪਾਅ ਵਜੋਂ ਪਿੰਡ ਦੇ ਛੱਪੜਾਂ ਵਿੱਚ ਛੱਡਣ ਲਈ ਗੰਬੂਸੀਆ ਮੱਛੀਆਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡੇਂਗੂ ਦੀ ਜਾਂਚ ਹੁਣ ਸਾਰੇ ਆਮ ਆਦਮੀ ਕਲੀਨਿਕਾਂ (ਏਏਸੀ) 'ਤੇ ਮੁਫ਼ਤ ਹੈ ਅਤੇ ਡੇਂਗੂ ਬਿਮਾਰੀ ਦਾ ਪਤਾ ਲੱਗਣ 'ਤੇ ਲੋਕ ਕਿਸੇ ਵੀ ਸਰਕਾਰੀ ਸਹੂਲਤ ਤੋਂ ਮੁਫ਼ਤ ਇਲਾਜ ਪ੍ਰਾਪਤ ਕਰ ਸਕਦੇ ਹਨ।

ਵੈਕਟਰ ਬੋਰਨ ਬਿਮਾਰੀਆਂ ਦੇ ਪ੍ਰਬੰਧਨ ਤੋਂ ਇਲਾਵਾ ਸਿਹਤ ਮੰਤਰੀ ਨੇ ਗ੍ਰਾਮ ਰੱਖਿਆ ਕਮੇਟੀਆਂ ਦੀ ਮਦਦ ਨਾਲ ਪੀਣ ਲਈ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਨੂੰ "ਨਸ਼ਾ ਮੁਕਤ" ਬਣਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਮਿਲ ਕੇ ਕਾਰਵਾਈ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀਐਚਐਸਐਨਸੀ ਮੈਂਬਰਾਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਨਗੇ ਅਤੇ ਅਗਲੀ ਗੱਲਬਾਤ ਮਾਂ ਅਤੇ ਬੱਚੇ ਦੀ ਸਿਹਤ 'ਤੇ ਕੇਂਦਰਿਤ ਹੋਵੇਗੀ।

ਸੂਬੇ ਵਿੱਚ ਲੂ ਚੱਲਣ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਲੋੜੀਂਦਾ ਪਾਣੀ ਪੀਣ, ਧੁੱਪ ਵਿੱਚ ਕੰਮ ਕਰਨ ਤੋਂ ਬਚਾਅ, ਢਿੱਲੇ ਸੂਤੀ ਕੱਪੜੇ ਪਹਿਨਣ ਅਤੇ ਲੂ ਲੱਗਣ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਛਾਂ ਵਾਲੀ ਥਾਂ 'ਤੇ ਜਾਣ ਲਈ ਕਿਹਾ ਹੈ। ਉਨ੍ਹਾਂ ਨੇ ਵਾਤਾਵਰਣ ਸੁਰੱਖਿਆ ਲਈ ਹੋਰ ਰੁੱਖ ਲਗਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਵੀਐਚਐਸਐਨਸੀਜ਼ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਚੰਗੀ ਕਾਰਗੁਜ਼ਾਰੀ ਵਾਲੀਆਂ ਕਮੇਟੀਆਂ ਨੂੰ ਗ੍ਰਾਂਟਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਸ ਉਪਰੰਤ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਵਿੱਚ ਡਾ. ਬਲਬੀਰ ਸਿੰਘ ਨੇ ਜਨਤਕ ਸਿਹਤ ਸੰਭਾਲ ਸਹੂਲਤਾਂ ਪ੍ਰਤੀ ਉਸਾਰੂ ਪਹੁੰਚ 'ਤੇ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਸਰਕਾਰੀ ਕੰਮ ਵਾਲੀ ਮਾਨਸਿਕਤਾ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸਰਕਾਰੀ ਹਸਪਤਾਲਾਂ ਨੂੰ ਆਪਣੇ ਨਿੱਜੀ ਹਸਪਲਾਤ ਵਾਂਗ ਮੰਨਣ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ "ਪਲੇਸਬੋ ਇਫੈਕਟ" ਦੀ ਪ੍ਰਭਾਵਸ਼ੀਲਤਾ ਨੂੰ ਉਜਾਗਰ ਕਰਦਿਆਂ ਮਰੀਜ਼ਾਂ ਨਾਲ ਹਮਦਰਦੀ ਅਤੇ ਚੰਗੇ ਵਿਵਹਾਰ ਨਾਲ ਪੇਸ਼ ਆਉਣ ਲਈ ਕਿਹਾ। 

ਇਸ ਦੌਰਾਨ ਸਿਹਤ ਮੰਤਰੀ ਨੇ ਹਰੇਕ ਜ਼ਿਲ੍ਹੇ ਦੀਆਂ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਪੀਐਚਐਸਸੀ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਸਕੱਤਰ ਸਿਹਤ ਬਸੰਤ ਗਰਗ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀਐਚਐਸਸੀ ਡਾ. ਅਨਿਲ ਗੋਇਲ ਸ਼ਾਮਲ ਸਨ।


ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਸਨਮਾਨਿਤ ਜ਼ਿਲ੍ਹੇ:

 — 2024-25 ਵਿੱਚ ਮਾਵਾਂ ਦੀ ਮੌਤ (ਐਮਐਮਆਰ) ਦਰ ਵਿੱਚ ਸਭ ਤੋਂ ਘੱਟ ਕਮੀ: ਰੋਪੜ (25)

— ਏਏਸੀਜ਼ ਵਿੱਚ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਸੰਗਰੂਰ 

— ਵੈਕਟਰ ਬੋਰਨ ਰੋਗ ਨਿਯੰਤਰਣ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਲੁਧਿਆਣਾ

— ਏਕੀਕ੍ਰਿਤ ਰੋਗ ਨਿਗਰਾਨੀ ਪ੍ਰੋਗਰਾਮ (ਆਈਡੀਐਸਪੀ) ਅਤੇ ਗੈਰ-ਸੰਚਾਰੀ ਬਿਮਾਰੀਆਂ (ਐਨਟੀਪੀ) ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ (30+ ਸਕ੍ਰੀਨਿੰਗ): ਪਠਾਨਕੋਟ

— 100-ਦਿਨਾ ਟੀਬੀ ਮੁਹਿੰਮ ਵਿੱਚ ਸੰਵੇਦਨਸ਼ੀਲ ਸਮੂਹਾਂ ਦੀ ਸਭ ਤੋਂ ਵੱਧ ਸਕ੍ਰੀਨਿੰਗ: ਫਤਿਹਗੜ੍ਹ ਸਾਹਿਬ

— ਟੀਕਾਕਰਨ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਹੁਸ਼ਿਆਰਪੁਰ

— ਐਨਪੀਸੀਬੀ ਸਕੂਲਾਂ ਵਿੱਚ ਐਨਕਾਂ ਦੀ ਮੁਫਤ ਵੰਡ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਮਲੇਰਕੋਟਲਾ

— ਟਿਊਬੈਕਟੋਮੀ ਅਤੇ ਪੀਪੀਆਈਯੂਸੀਡੀ (ਪਰਿਵਾਰ ਨਿਯੋਜਨ) ਵਿੱਚ 100 ਫ਼ੀਸਦ ਸਫ਼ਲਤਾ: ਬਰਨਾਲਾ

— 2023-24 ਅਤੇ 2024-25 ਦੇ ਸਿਵਲ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਪੀ.ਸੀ. ਅਤੇ ਪੀ.ਐਨ.ਡੀ.ਟੀ. ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਿੰਗ ਅਨੁਪਾਤ: ਕਪੂਰਥਲਾ (964)


ਪੰਜਾਬ ਸਰਕਾਰ ਦਾ ਡੇਂਗੂ ਜਾਗਰੂਕਤਾ ਰਾਹੀਂ ਇਸ ਸੀਜ਼ਨ ’ਚ ਕੇਸ 80 ਫ਼ੀਸਦੀ ਘੱਟ ਕਰਨ ਦਾ ਟੀਚਾ-ਡਾ. ਬਲਬੀਰ ਸਿੰਘ

 ਮੋਹਾਲੀ ਦੇ ਫੇਸ 7 ਦੇ ਆਮ ਆਦਮੀ ਕਲੀਨਿਕ ਤੋਂ ਸ਼ੁਰੂ ਕੀਤੀ ‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ

ਕਿਹਾ, ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੇ ਹਸਪਤਾਲਾਂ ਨੂੰ ਹੰਗਾਮੀ ਹਾਲਤਾਂ ਲਈ ਕੀਤਾ ਤਿਆਰ

ਦੇਸ਼ ਦੀਆਂ ਸੈਨਾਵਾਂ ਵੱਲੋਂ ਦਿੱਤੇ ਜਾ ਰਹੇ ਅਤਿਵਾਦ ਦੇ ਮੂੰਹ ਤੋੜ ਜੁਆਬ ਦਾ ਕੀਤਾ ਸਵਾਗਤ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਮਈ:

ਪੰਜਾਬ ਤੇ ਸਿਹਤ  ਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਇਸ ਵਰ ਸੂਬੇ ’ਚੋੋਂ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਰਾਹੀਂ ਪਿਛਲੇ ਸਾਲ ਨਾਲੋਂ 80 ਫ਼ੀਸਦੀ ਕੇਸ ਘਟਾਉਣ ਦਾ ਟੀਚਾ ਰੱਖਿਆ ਗਿਆ ਹੈ। ਪਿਛਲੇ ਸਾਲ ਇਨ੍ਹਾਂ ਕੋਸ਼ਿਸ਼ਾਂ ਸਦਕਾ ਡੇਂਗੂ ਮਾਮਲਿਆਂ ’ਚ 50 ਫ਼ੀਸ ਕਮੀ ਦਰਜ ਕੀਤੀ ਗਈ ਸੀ।

ਅੱਜ ਮੋਹਾਲੀ ਦੇ ਫ਼ੇਸ 7 ਦੇ ਆਮ ਆਦਮੀ ਕਲੀਨਿਕ ਤੋਂ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਬਹੁਮੰਤਵੀ ਸਿਹਤ ਵਰਕਰਾਂ, ਡਾਕਟਰਾਂ ਅਤੇ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਡੇਂਗੂ ਵਿਰੋਧੀ ਜਾਗਰੂਕਤਾ ਯਾਤਰਾ ‘ਹਰ ਸ਼ੁਕੱਰਵਾਰ ਡੇਂਗੂ ’ਤੇ ਵਾਰ’ ਸ਼ੁਰੂ ਕਰਨ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਇਸ ਵਾਰ ਪੰਜਾਬ ਦੇ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੀ ਬ੍ਰੀਡਿੰਗ ਦੀ ਪਛਾਣ ਅਤੇ ਉਸ ਨੂੰ ਖਤਮ ਕਰਨ ਦੇ ਤਰੀਕਿਆਂ ਨਾਲ ਜਾਣੂ ਕਰਵਾਉਣ ਦੀ ਸਿਖਲਾਈ ਦਿੱਤੀ ਗਈ ਹੈ, ਜਿਸ ਦਾ ਮੰਤਵ ਇਨ੍ਹਾਂ ਵਿਦਿਆਰਥੀਆਂ ਦੁਆਰਾ ਆਪਣੇ ਘਰਾਂ ਅਤੇ ਸਕੂਲਾਂ ਨੂੰ ਡੇਂਗੂ ਮੱਛਰ ਦੇ ਪੈਦਾ ਹੋਣ ਤੋਂ ਬਚਾਉਣਾ ਹੈ।


ਉੁਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ 1 ਲੱਖ ਦੇ ਕਰੀਬ ਮਾਨਵੀ ਸ਼ਕਤੀ ਰਾਹੀਂ ਡੇਂਗੂ ਬ੍ਰੀਡਿੰਗ ਰੋਕਣ ਲਈ ਸਰਵੇਖਣ ਮੁਹਿੰਮ ਦੀ ਤਿਆਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਦਾ ਮੱਛਰ ਹੋਣ ਕਾਰਨ, ਸੂਬੇ ਦੇ ਲੋਕਾਂ ਨੂੰ ਹਰ ਹਫ਼ਤੇ ਆਪਣੇ ਕੂਲਰਾਂ, ਫਰਿੱਜ ਦੀਆਂ ਪਿਛਲੀਆਂ ਟ੍ਰੇਆਂ, ਪੁਰਾਣੇ ਟਾਇਰਾਂ, ਗਮਲਿਆਂ, ਪੰਛੀਆਂ ਨੂੰ ਪਿਲਾਉਣ ਲਈ ਰੱਖੇ ਪਾਣੀ ਦੇ ਬਰਤਨਾਂ ਨੂੰ ਖਾਲੀ ਕਰਨਾ ਚਾਹੀਦਾ ਹੈ, ਜਿਸ ਨਾਲ ਡੇਂਗੂ ਮੱਛਰ ਦਾ ਇੱਕ ਹਫ਼ਤੇ ’ਚ ਪ੍ਰਪੱਕ ਹੋਣ ਵਾਲਾ ਲਾਰਵਾ ਆਪਣੇ ਆਪ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸ਼ੁਰੂਆਤੀ ਤੌਰ ’ਤੇ ਏਨੀ ਕੁ ਜ਼ਿੰਮੇਂਦਾਰੀ ਹੀ ਨਿਭਾਅ ਲਈਏ ਤਾਂ ਅਸੀਂ ਡੇਂਗੂ ਦੇ ਬੁਖਾਰ ਤੋਂ ਯਕੀਨੀ ਤੌਰ ’ਤੇ ਬਚ ਸਕਦੇ ਹਾਂ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ ਮੈਡੀਕਲ ਵਰਕਰਾਂ, ਮਲਟੀ ਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਹਿਮ ਅੰਗ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼ ਦੀਆਂ ਸਰਹੱਦਾਂ ’ਤੇ ਲੜ ਰਹੇ ਵੀਰ ਜੁਆਨਾਂ ਵਾਂਗ ਲੋਕਾਂ ਦੀ ਉਨ੍ਹਾਂ ਦੇ ਘਰਾਂ ਅੰਦਰ ਹੀ ਮੌਜੂਦ ਡੇਂਗੂ ਦੁਸ਼ਮਣ ਤੋਂ ਰੱਖਿਆ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਜ਼ਿੰਮੇਂਵਾਰੀ ਤਨਦੇਹੀ ਨਾਲ ਨਿਭਾਅ ਲਈਏ ਤਾਂ ਡੇਂਗੂ ਕੇਸਾਂ ’ਚ ਕਮੀ ਲਿਆਉਣ ਦੇ ਨਾਲ-ਨਾਲ ਅਸੀਂ ਕੀਮਤੀ ਜਾਨਾਂ ਵੀ ਜਾਣ ਤੋਂ ਬਚਾਅ ਸਕਦੇ ਹਾਂ।

ਦੇਸ਼ ਦੇ ਮੌਜੂਦਾ ਹਾਲਾਤਾਂ ’ਚ ਦੇਸ਼ ਦੇ ਬਹਾਦਰ ਸੈਨਿਕਾਂ ਵੱਲੋਂ ਅਤਿਵਾਦ ਸਮਰਥਤ ਤਾਕਤਾਂ ਨੂੰ ਮੂੰਹ ਤੋੜ ਜੁਆਬ ਦੇਣ ਦੀ ਕਾਰਵਾਈ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਹਸਪਤਾਲਾਂ ਨੂੰ ਤਿਆਰ ਕੀਤਾ ਗਿਆ ਹੈ ਅਤੇ ਮੈਡੀਕਲ ਸਟਾਫ਼ ਦੀ ਰਾਤਰੀ ਡਿਊਟੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀਆਂ ਬਹਾਦਰ ਸੈਨਾਵਾਂ ਦੇਸ਼ ਅਤੇ ਪੰਜਾਬ ’ਤੇ ਹੋਣ ਵਾਲੇ ਡਰੋਨ ਹਮਲਿਆਂ ਨੂੰ ਹਵਾ ’ਚ ਹੀ ਬੇਅਸਰ ਕਰ ਰਹੀਆਂ ਹਨ, ਉਸ ਤਰ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਕਟਰ, ਪੈਰਾ ਮੈਡੀਕ ਅਤੇ ਹੋਰ ਸਟਾਫ਼ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨੂੰ ਸੰਭਾਲਣ ਲਈ ਪੂਰੀ ਦਿਆਨਤਦਾਰੀ ਨਾਲ ਡਿਊਟੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹਰ ਤਰ੍ਹਾਂ ਦੀ ਹਾਲਤ ਨਾਲ ਨਜਿੱਠਣ ਲਈ ਤਿਆਰ ਹੈ।

ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ, ਐਸ ਡੀ ਐਮ ਦਮਨਦੀਪ ਕੌਰ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਐਮ ਓ ਡਾ. ਪ੍ਰੀਤ ਕੰਵਲ, ਸਹਾਇਕ ਸਿਵਲ ਸਰਜਨ  ਡਾ. ਗਿਰਿਸ਼ ਡੋਗਰਾ, ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਅਨਾਮਿਕਾ ਅਤੇ ਡਾ. ਹਰਮਨ ਬਰਾੜ ਅਤੇ ਵੱਡੀ ਗਿਣਤੀ ’ਚ ਨਰਸਿੰਗ ਵਿਦਿਆਰਥੀ, ਆਸ਼ਾ ਵਰਕਰ ਤੇ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ ਮੌਜੂਦ ਸਨ। ਇਸ ਮੌਕੇ ਵੱਖ-ਵੱਖ ਥਾਂਵਾਂ ’ਤੇ ਜਾ ਕੇ ਡੇਂਗੂ ਮੱਛਰ ਦੀ ਬ੍ਰੀਡਿੰਗ ਜਾਂਚੀ ਗਈ ਅਤੇ ਛਿੜਕਆ ਕੀਤਾ ਗਿਆ। ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਮਨਾਉਣ ਲਈ ਜਾਗਰੂਕ ਕੀਤਾ ਗਿਆ।

Sunday, June 8, 2025

State Level Training conducted under the One Health Programme

Chandigarh/ 05.06.2025

A one-day State Level Training under the *One Health Programme* was conducted under the chairmanship of Sh.Ghanshyam Thori, Special Secretary Health-cum-MD NHM.

Dr. Hitinder Kaur, DHS, encouraged MOs & Staff Nurses to strengthen the quality services of health care in regard to dengue treatment, Anti Rabies Vaccination, management of snake bite cases and other communicable diseases like Diarrhoea, Tuberculosis etc 

Experts including Dr. Amarjeet Kaur, Senior Regional Director, @MoHFW_INDIA, Dr. Rohini Bansal Deputy Director, Dr. Gursimran Mohi (PGIMER), Dr. Manmeet Kaur (SNO One Health), Dr. Arshdeep Kaur (SPO, NVBDCP & NRCP), Dr. Isha Arora (Medicine spl.) & Dr. Navjot Kaur provided in-depth training. 

On the occasion of 'One Health Programme' training held today, an IEC exhibition, Rangoli was also inspected by Hon'ble MD NHM.

Dr. Ajay Sharma MO Shri Muktsar Sahib was acknowledged by Respected DHS mam for scoring maximum marks in post test during training.