ਮਾਨ ਨੇ ਕਿਹਾ, ‘‘ਪਹਿਲਾਂ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ, ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ’ਚ ਜ਼ਿੰਦਗੀ ਬਿਤਾਉਂਦੇ ਸਨ। ਕਈਆਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮਸਲੇ ਵੱਲ ਧਿਆਨ ਨਹੀਂ ਦਿੱਤਾ ਪਰ ਹੁਣ ‘ਆਪ’ ਵੱਲੋਂ ਸ਼ੁਰੂ ਇਸ ਸਕੀਮ ਸਦਕਾ ਸੂਬੇ ਦੇ ਕਿਸੇ ਵੀ ਵਸਨੀਕ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਆਪਣੇ ਪੱਲਿਓਂ ਇੱਕ ਵੀ ਪੈਸਾ ਨਹੀਂ ਦੇਣਾ ਪਵੇਗਾ।’’
ਸ੍ਰੀ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਵੱਲੋਂ ਲੋਕਾਂ ਨੂੂੰ ਨੀਲੇ ਤੇ ਪੀਲੇ ਕਾਰਡਾਂ ਦੇ ਚੱਕਰ ’ਚ ਉਲਝਾ ਕੇ ਰੱਖਿਆ ਜਾਂਦਾ ਸੀ ਪਰ ‘ਆਪ’ ਦੀ ਸਰਕਾਰ ਨੇ ਲੋਕਾਂ ਨੂੰ ਨੀਲੇ ਤੇ ਪੀਲੇ ਕਾਰਡਾਂ ਤੋਂ ਮੁਕਤੀ ਦਿਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵਾਂ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਮੁਫ਼ਤ ਜਾਰੀ ਕੀਤਾ ਜਾਵੇਗਾ।ਪੰਜਾਬ ਦੇ ਲੋਕ 2 ਅਕਤੂਬਰ ਤੋਂ ਬਾਅਦ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਸਿਹਤ ਕਾਰਡ ਬਣਵਾ ਸਕਣਗੇ। ਉਨ੍ਹਾਂ ਕਿਹਾ, ‘‘ਇਕ ਪਾਸੇ ਪ੍ਰਧਾਨ ਮੰਤਰੀ ਲੋਕਾਂ ਤੋਂ ਜਨਮ ਦਾ ਸਬੂਤ ਮੰਗ ਰਹੇ ਹਨ ਜਦਕਿ ਲੋਕ ਦਹਾਕਿਆਂ ਤੋਂ ਵੋਟ ਪਾਉਂਦੇ ਆ ਰਹੇ ਹਨ ਅਤੇ ਦੂਜੇ ਪਾਸੇ ਸਾਡੀ ਸਰਕਾਰ ਬਿਨਾਂ ਕੋਈ ਸ਼ਰਤ ਲਾਏ ਸਿਹਤ ਕਾਰਡ ਜਾਰੀ ਕਰ ਰਹੀ ਹੈ।’’ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਦੇਸ਼ ’ਚ ‘ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਗਰੀਬ ਪਰਿਵਾਰਾਂ ਦਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਦੇ ਉਲਟ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ।
‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ’ਚ ਜਿਹੜਾ ਕੰਮ 50 ਸਾਲ ਪਹਿਲਾਂ ਹੋਣਾ ਚਾਹੀਦਾ ਸੀ, ਉਹ ‘ਆਪ’ ਨੇ ਹੁਣ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ, ‘‘ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਿੱਖਿਆ ਤੇ ਸਿਹਤ ਸਿਸਟਮ ਦਾ ਮਜ਼ਬੂਤ ਹੋਣਾ ਵਧੇਰੇ ਜ਼ਰੂਰੀ ਹੈ।




No comments:
Post a Comment